Tuesday, 31 January 2012

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਮੁੱਲਾਂਪੁਰੀ ਦਾ ਦਿਹਾਂਤ

ਅਵਤਾਰ ਸਿੰਘ ਮੁੱਲਾਂਪੁਰੀ
ਗੁਰੂਸਰ ਸੁਧਾਰ, 31 ਜਨਵਰੀ - ਲੋਕ ਭਲਾਈ ਪਾਰਟੀ ਦੇ ਬਾਨੀਆਂ 'ਚੋਂ ਇਕ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਅਵਤਾਰ ਸਿੰਘ ਮੁੱਲਾਂਪੁਰੀ ਦਾ ਅੱਜ ਦੁਪਹਿਰ ਦਿਲ ਦਾ ਦੌਰਾ ਪੈਣ ਉਪਰੰਤ ਅਚਾਨਕ ਮੌਤ ਹੋਣ ਦੀ ਖਬਰ ਹੈ। 58 ਸਾਲਾ ਅਵਤਾਰ ਸਿੰਘ ਮੁੱਲਾਂਪੁਰੀ ਦੀ ਅਚਾਨਕ ਹੋਈ ਮੌਤ ਕਾਰਨ ਰਾਜਨੀਤਿਕ, ਸਮਾਜਿਕ ਵੱਖ-ਵੱਖ ਵਰਗਾਂ ਤੋਂ ਇਲਾਵਾ ਸਥਾਨਕ ਗੁਰੂਸਰ ਸੁਧਾਰ ਬਾਜ਼ਾਰ ਅੰਦਰ ਸ਼ੋਕ ਦੀ ਲਹਿਰ ਦੌੜ ਗਈ। ਸ: ਮੁੱਲਾਂਪੁਰੀ ਪਿਛਲੇ 20 ਦਿਨਾਂ ਤੋਂ ਮੋਹਾਲੀ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਵੰਤ ਸਿੰਘ ਰਾਮੂਵਾਲੀਆ ਦੀ ਚੋਣ ਮੁਹਿੰਮ ਵਿਚ ਰੁੱਝੇ ਹੋਏ ਸਨ ਅਤੇ ਬੀਤੀ ਦੇਰ ਰਾਤ ਉਹ ਮੋਹਾਲੀ ਤੋਂ ਕਸਬਾ ਗੁਰੂਸਰ ਸੁਧਾਰ ਬਾਜ਼ਾਰ ਆਪਣੇ ਨਿਵਾਸ ਸਥਾਨ 'ਤੇ ਪੁੱਜੇ ਸਨ।  ਉਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਵਿਦੇਸ਼ ਰਹਿੰਦੇ ਮੈਂਬਰਾਂ ਦੇ ਵਿਦੇਸ਼ੋਂ ਪਰਤਣ ਉਪਰੰਤ ਕੀਤਾ ਜਾਵੇਗਾ।

No comments:

Post a Comment