ਪ੍ਰਵਾਸੀ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਮਿਲੇਗਾ-ਡਾ: ਮਨਮੋਹਨ ਸਿੰਘ
ਮੁਦਰਾ ਸਫ਼ੀਤੀ 7 ਫ਼ੀਸਦੀ ਰਹਿਣ ਦੀ ਸੰਭਾਵਨਾ
ਜੈਪੁਰ ਵਿਖੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਪ੍ਰਵਾਸੀ ਭਾਰਤੀ ਦਿਵਸ ਮੌਕੇ ਸ਼ਮ੍ਹਾਂ ਰੌਸ਼ਨ ਕਰਦੇ ਹੋਏ। ਉਨ੍ਹਾਂ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਤ੍ਰਿਨੀਦਾਦ ਅਤੇ ਤੋਬਾਗੋ ਦੀ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਸੇਸਰ।
ਜੈਪੁਰ-ਲੰਬੇ ਸਮੇਂ ਤੋਂ ਪ੍ਰਵਾਸੀ ਭਾਰਤੀਆਂ ਦੀ ਲਟਕਦੀ ਆ ਰਹੀ ਵੋਟ ਦੇ ਅਧਿਕਾਰ ਮੰਗ ਆਖ਼ਿਰ ਪੂਰੀ ਹੋਣ ਦੇ ਆਸਾਰ ਬਣ ਗਏ ਹਨ। ਭਾਰਤ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਥੇ 10ਵੇਂ ਸਾਲਾਨਾ ਪ੍ਰਵਾਸੀ ਭਾਰਤੀ ਸੰਮੇਲਨ ਦਾ ਉਦਘਾਟਨ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਸਪੱਸ਼ਟ ਆਖਿਆ ਕਿ ਕੇਂਦਰ ਸਰਕਾਰ ਪ੍ਰਵਾਸੀ ਭਾਰਤੀਆਂ ਨੂੰ ਚੋਣ ਅਮਲ ਵਿਚ ਭਾਗ ਲੈਣ ਅਤੇ ਵੋਟ ਦੇਣ ਦਾ ਅਧਿਕਾਰ ਦਿੱਤਾ ਜਾਵੇਗਾ ਅਤੇ ਇਸ ਸੰਦਰਭ ਵਿਚ ਲੋਕ ਪ੍ਰਤੀਨਿਧਤਾ ਐਕਟ 1950 ਤਹਿਤ ਪ੍ਰਵਾਸੀ ਵੋਟਰਾਂ ਦੇ ਪੰਜੀਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜੋ ਇਸ ਦਿਸ਼ਾ ਵਿਚ ਵੱਡਾ ਕਦਮ ਹੈ। ਉਨ੍ਹਾਂ ਆਖਿਆ ਦੇਸ਼ ਦੇ ਵਿਕਾਸ ਵਿਚ ਪ੍ਰਵਾਸੀਆਂ ਦਾ ਬਹੁਤ ਅਹਿਮ ਯੋਗਦਾਨ ਹੈ, ਇਸ ਲਈ ਇਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਕਰਨਾ ਕੇਂਦਰ ਸਰਕਾਰ ਦੀ ਪਲੇਠੀ ਜ਼ਿੰਮੇਵਾਰੀ ਹੈ। ਉਨ੍ਹਾਂ ਆਖਿਆ ਕਿ ਜਿਵੇਂ ਭਾਰਤ ਨੂੰ ਮਜ਼ਬੂਤ ਕਰਨ ਵਿਚ ਪ੍ਰਵਾਸੀ ਵੀਰਾਂ ਨੇ ਵੱਡੀ ਭੂਮਿਕਾ ਨਿਭਾਈ ਹੈ, ਉਸੇ ਤਰ੍ਹਾਂ ਆਧੁਨਿਕ ਭਾਰਤ ਦੇ ਨਿਰਮਾਣ ਵਿਚ ਵੀ ਉਨ੍ਹਾਂ ਦੇ ਸਹਿਯੋਗ ਦੀ ਖਾਸ ਲੋੜ ਹੈ। ਉਨ੍ਹਾਂ ਐਲਾਨ ਕੀਤਾ ਕਿ ਵਿਦੇਸ਼ਾਂ ਵਿਚ ਕੰਮ ਕਰਦੇ ਭਾਰਤੀ ਕਾਮਿਆਂ ਲਈ ਇਕ ਵਿਸ਼ੇਸ਼ ਬੀਮਾ ਨੀਤੀ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਪਣੀ ਜ਼ਿੰਦਗੀ ਦਾ ਆਖ਼ਰੀ ਵਕਤ ਆਪਣੀ ਧਰਤੀ 'ਤੇ ਸ਼ਾਨ ਨਾਲ ਗੁਜ਼ਾਰ ਸਕਣ। ਉਨ੍ਹਾਂ ਆਖਿਆ ਕਿ ਅਸਥਿਰਤਾ ਵਾਲੇ ਦੇਸ਼ਾਂ ਵਿਚ ਰਹਿ ਰਹੇ ਭਾਰਤੀਆਂ ਦੀ ਸੁਰੱਖਿਆ ਲਈ ਸਾਡੀ ਸਰਕਾਰ ਬਹੁਤ ਸਾਵਧਾਨ ਹੈ। ਉਨ੍ਹਾਂ ਆਖਿਆ ਕਿ ਖਾੜੀ ਦੇਸ਼ਾਂ ਅਤੇ ਪੱਛਮੀ ਏਸ਼ੀਆ ਵਿਚ 60 ਲੱਖ ਭਾਰਤੀ ਰਹਿ ਰਹੇ ਹਨ ਤੇ ਇਸ ਹਿੱਸੇ ਵਿਚ ਚੱਲ ਰਹੇ ਘਟਨਾਕ੍ਰਮ ਤੋਂ ਸਤਰਕ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਸਵੀਕਾਰ ਕੀਤਾ ਕਿ ਭਾਰਤ ਦੀ ਆਰਥਿਕਤਾ ਇਸ ਵੇਲੇ ਔਖੇ ਦੌਰ ਵਿਚੋਂ ਲੰਘ ਰਹੀ ਹੈ ਅਤੇ ਚਾਲੂ ਵਿੱਤੀ ਵਰ੍ਹੇ ਦੌਰਾਨ ਆਰਥਿਕ ਵਿਕਾਸ ਦਰ 7 ਫ਼ੀਸਦੀ ਤਕ ਹੀ ਰਹਿ ਸਕਦੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਗਲੇ ਸਾਲ ਤਕ ਸਾਡੀ ਅਰਥਵਿਵਸਥਾ ਲੈਅ ਵਿਚ ਆ ਜਾਵੇਗੀ ਤੇ ਦੇਸ਼ 9 ਤੋਂ ਪ੍ਰਤੀਸ਼ਤ ਵਿਕਾਸ ਦਰ ਦੀ ਰਾਹ 'ਤੇ ਚੱਲ ਪਵੇਗਾ। ਉਨ੍ਹਾਂ ਆਖਿਆ ਕਿ ਉੱਚ ਬੱਚਤ ਦਰ ਸਾਡੀ ਅਰਥਵਿਵਸਥਾ ਦੀ ਸਭ ਤੋਂ ਵੱਡੀ ਤਾਕਤ ਹੈ। ਮੁਦਰਾ ਸਫ਼ੀਤੀ ਸਬੰਧੀ ਉਨ੍ਹਾਂ ਆਖਿਆ ਕਿ ਇਸ ਨੂੰ ਕਾਬੂ ਕਰਨ ਲਈ ਅਸੀਂ ਜੋ ਯਤਨ ਆਰੰਭੇ ਸਨ, ਉਨ੍ਹਾਂ ਦੇ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਵਿਦੇਸ਼ ਮੰਤਰੀ ਰਵੀ ਵਾਇਲਰ ਨੇ ਆਪਣੇ ਸਬੰਧੋਨ ਕਰਦਿਆਂ ਜਿਥੇ ਪ੍ਰਵਾਸੀ ਭਾਰਤੀਆਂ ਦੀ ਸ਼ਲਾਘਾ ਕੀਤੀ, ਉਥੇ ਭਵਿੱਖ ਵਿਚ ਦੇਸ਼ ਦੇ ਵਿਕਾਸ ਲਈ ਉਨ੍ਹਾਂ ਤੋਂ ਹੋਰ ਸਹਿਯੋਗ ਦੀ ਉਮੀਦ ਪ੍ਰਗਟ ਕੀਤੀ। ਤ੍ਰਿਨੀਦਾਦ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਕਮਲਾ ਪ੍ਰਸਾਦ ਨੇ ਆਖਿਆ ਕਿ ਭਾਰਤ ਨਾਲ ਉਨ੍ਹਾਂ ਦੇ ਸਬੰਧ ਬਹੁਤ ਪੁਰਾਣੇ ਹਨ। ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਸੱਦਾ ਦਿੱਤਾ ਕਿ ਤ੍ਰਿਨੀਦਾਦ ਵਿਚ ਵੀ ਖੁੱਲ੍ਹ ਕੇ ਨਿਵੇਸ਼ ਕਰਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਆਖਿਆ ਕਿ ਵਿਦੇਸ਼ਾਂ ਵਿਚ ਵਸੇ ਰਾਜਸਥਾਨੀ ਲੋਕਾਂ ਦੇ ਬੱਚੇ ਜੇਕਰ ਸੂਬੇ ਨੂੰ ਦੇਖਣ ਲਈ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ 90 ਫ਼ੀਸਦੀ ਤਕ ਖਰਚਾ ਅਸੀਂ ਆਪਣੇ ਕੋਲੋਂ ਕਰਾਂਗੇ। ਉਨ੍ਹਾਂ ਇਥੇ ਪ੍ਰਵਾਸੀ ਭਵਨ ਬਣਾਉਣ ਦਾ ਵੀ ਐਲਾਨ ਕੀਤਾ। ਇਸ ਸੰਮੇਲਨ ਵਿਚ 60 ਦੇਸ਼ਾਂ ਦੇ ਕਰੀਬ 1900 ਪ੍ਰਤੀਨਿਧ ਹਿੱਸਾ ਲੈ ਰਹੇ ਹਨ।ਮੁਦਰਾ ਸਫ਼ੀਤੀ 7 ਫ਼ੀਸਦੀ ਰਹਿਣ ਦੀ ਸੰਭਾਵਨਾ
ਜੈਪੁਰ ਵਿਖੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਪ੍ਰਵਾਸੀ ਭਾਰਤੀ ਦਿਵਸ ਮੌਕੇ ਸ਼ਮ੍ਹਾਂ ਰੌਸ਼ਨ ਕਰਦੇ ਹੋਏ। ਉਨ੍ਹਾਂ ਦੇ ਨਾਲ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਤ੍ਰਿਨੀਦਾਦ ਅਤੇ ਤੋਬਾਗੋ ਦੀ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ ਬਸੇਸਰ।
No comments:
Post a Comment