Wednesday, 7 March 2012


ਰਾਹੁਲ ਨੇ ਹਾਰ ਦੀ ਜ਼ਿੰਮੇਵਾਰੀ ਕਬੂਲੀ

ਨਵੀਂ ਦਿੱਲੀ, 6 ਮਾਰਚ -ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਵਿਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਸਮਾਜਵਾਦੀ ਪਾਰਟੀ ਦੀ ਜਿੱਤ ਲਈ ਪਾਰਟੀ ਪ੍ਰਧਾਨ ਮੁਲਾਇਮ ਸਿੰਘ ਯਾਦਵ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਨਹੀਂ ਹੈ ਤੇ ਉਹ ਰਾਜ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਜਾਰੀ ਰਖਣਗੇ। ਇਥੇ ਵਰਨਣਯੋਗ ਹੈ ਕਿ ਰਾਹੁਲ ਗਾਂਧੀ ਨੇ ਰਾਜ ਵਿਚ ਕੋਈ 200 ਤੋਂ ਵਧ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਸੀ ਤੇ ਉਨ੍ਹਾਂ ਨੂੰ ਰਾਜ ਵਿਚ ਪਾਰਟੀ ਦੀ ਕਾਰਗੁਜ਼ਾਰੀ ਸੁਧਰਨ ਦੀ ਪੂਰੀ ਆਸ ਸੀ। ਇਸੇ ਦੌਰਾਨ ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਨੇ ਇਹ ਪ੍ਰਵਾਨ ਕਰਦਿਆਂ ਕਿ ਪੰਜਾਬ ਤੇ ਉੱਤਰ ਪ੍ਰਦੇਸ਼ ਵਿਚ ਚੋਣ ਨਤੀਜੇ ਆਸ ਅਨੁਸਾਰ ਨਹੀਂ ਆਏ, ਕਿਹਾ ਹੈ ਕਿ ਚੋਣ ਨਤੀਜੇ ਪਾਰਟੀ ਲਈ ਸਬਕ ਹਨ ਪਰ ਇਨ੍ਹਾਂ ਦਾ ਕੇਂਦਰ ਦੀ ਸਾਂਝਾ ਪ੍ਰਗਤੀਸ਼ੀਲ ਗਠਜੋੜ ਸਰਕਾਰ 'ਤੇ ਕੋਈ ਅਸਰ ਨਹੀਂ ਪਵੇਗਾ। ਪਾਰਟੀ ਦੇ ਆਗੂ ਰਾਜੀਵ ਸ਼ੁਕਲਾ ਨੇ ਸਵੀਕਾਰ ਕੀਤਾ ਕਿ ਵਿਸ਼ੇਸ਼ ਤੌਰ 'ਤੇ ਪੰਜਾਬ ਵਿਚ ਆਏ ਚੋਣ ਨਤੀਜਿਆਂ ਨੇ ਪਾਰਟੀ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਵਿਚ 70-80 ਸੀਟਾਂ ਮਿਲਣ ਦੀ ਆਸ ਸੀ।

No comments:

Post a Comment