ਜ਼ਰਦਾਰੀ ਨੇ ਕੀਤੀ ਚਿਸ਼ਤੀ ਨੂੰ ਪਾਕਿ ਭੇਜਣ ਦੀ ਅਪੀਲ ਇਸਲਾਮਾਬਾਦ, 15 ਅਪ੍ਰੈਲ-ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ ਅਲੀ ਜ਼ਰਦਾਰੀ ਨੇ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਪਾਕਿ ਵਿਗਿਆਨੀ ਮੁਹੰਮਦ ਖਲੀਲ ਚਿਸ਼ਤੀ ਨੂੰ ਮਨੁੱਖਤਾ ਦੇ ਆਧਾਰ 'ਤੇ ਪਾਕਿਸਤਾਨ ਭੇਜਣ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਨੇ 80 ਸਾਲਾ ਚਿਸ਼ਤੀ ਨੂੰ ਸੋਮਵਾਰ ਨੂੰ ਜ਼ਮਾਨਤ ਦੇ ਦਿੱਤੀ ਸੀ। ਚਿਸ਼ਤੀ ਇਕ ਹੱਤਿਆ ਦੇ ਮਾਮਲੇ 'ਚ ਅਜਮੇਰ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਜ਼ਰਦਾਰੀ ਨੇ ਗ੍ਰਹਿ ਮੰਤਰੀ ਨੂੰ ਵੀ ਆਦੇਸ਼ ਦਿੱਤੇ ਹਨ ਕਿ ਉਹ ਚਿਸ਼ਤੀ ਨੂੰ ਵਾਪਸ ਲਿਆਉਣ ਲਈ ਸਾਰੇ ਪ੍ਰਬੰਧ ਕਰੇ। ਪਾਕਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਚਿਸ਼ਤੀ ਦੀ ਵਾਪਸੀ ਦਾ ਸਾਰਾ ਖਰਚਾ ਸਰਕਾਰ ਕਰੇਗੀ। |
ਬਸ਼ੀਰ ਭਾਰਤ 'ਚ ਪਾਕਿ ਦੇ ਨਵੇਂ ਰਾਜਦੂਤ ਨਿਯੁਕਤ ਇਸਲਾਮਾਬਾਦ, 15 ਅਪ੍ਰੈਲ - ਸਾਬਕਾ ਵਿਦੇਸ਼ ਸਕੱਤਰ ਸਲਮਾਨ ਬਸ਼ੀਰ ਪਾਕਿਸਤਾਨ ਦੇ ਭਾਰਤ ਵਿਚ ਨਵੇਂ ਹਾਈ ਕਮਿਸ਼ਨਰ ਹੋਣਗੇ। ਵਿਦੇਸ਼ ਦਫਤਰ ਦੇ ਬੁਲਾਰੇ ਮੋਆਜ਼ਮ ਅਹਿਮਦ ਖਾਨ ਨੇ ਅੱਜ ਐਲਾਨ ਕੀਤਾ ਕਿ 60 ਸਾਲਾ ਬਸ਼ੀਰ ਨੂੰ ਸ਼ਾਹਿਦ ਮਲਿਕ ਦੇ ਸਥਾਨ 'ਤੇ ਭਾਰਤ 'ਚ ਨਵਾਂ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਇਥੇ ਮਹੱਤਵਪੂਰਨ ਹੈ ਕਿ ਸਾਬਕਾ ਵਿਦੇਸ਼ ਸੱਕਤਰ ਬਸ਼ੀਰ 26/11 ਮੁੰਬਈ ਹਮਲੇ ਉਪਰੰਤ ਸ਼ੁਰੂ ਹੋਈ ਭਾਰਤ-ਪਾਕਿਸਤਾਨ ਗੱਲਬਾਤ ਪ੍ਰਕਿਰਿਆ ਦਾ ਹਿੱਸਾ ਰਹੇ ਹਨ। |
1 |
ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ ਨਵੀਂ ਦਿੱਲੀ, 15 ਅਪ੍ਰੈਲ -ਭਾਰਤੀ ਸੰਵਿਧਾਨ ਦੇ ਨਿਰਮਾਤਾ 'ਭਾਰਤ ਰਤਨ' ਡਾ. ਭੀਮ ਰਾਓ ਅੰਬੇਡਕਰ ਨੂੰ ਅੱਜ ਉਨ੍ਹਾਂ ਦੇ 121ਵੇਂ ਜਨਮ ਦਿਨ ਮੌਕੇ ਦੇਸ਼ ਭਰ ਵਿਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉਨ੍ਹਾਂ ਦੀ ਯਾਦ ਵਿਚ ਅੱਜ ਸਵੇਰੇ ਸੰਸਦ ਭਵਨ ਵਿਖੇ ਸਮਾਗਮ ਕਰਵਾਇਆ ਗਿਆ, ਜਿਥੇ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਪਾਟਿਲ ਨੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਉਪ ਪ੍ਰਧਾਨ ਮੰਤਰੀ ਸ੍ਰੀ ਲਾਲ ਕ੍ਰਿਸ਼ਨ ਅਡਵਾਨੀ ਅਤੇ ਯੂ ਪੀ ਏ ਦੀ ਚੇਅਰਪਰਸਨ ਸ੍ਰੀਮਤੀ ਸੋਨੀਆ ਗਾਂਧੀ ਨੇ ਵੀ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿਚ ਕੇਂਦਰੀ ਸਮਾਜਿਕ ਨਿਆਂ ਅਤੇ ਰੁਜਗਾਰ ਮੰਤਰੀ ਮੁਕੁਲ ਵਾਸਨਿਕ, ਕਿਰਤ ਅਤੇ ਰੁਜਗਾਰ ਮੰਤਰੀ ਮਲਿਕਅਰਜੁਨ ਖੜਗੇ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਪਵਨ ਕੁਮਾਰ ਬਾਂਸਲ ਆਦਿ ਵੀ ਹਾਜਰ ਸਨ। ਇਸ ਮੌਕੇ ਅੱਜ ਸੈਂਕੜੇ ਲੋਕਾਂ ਨੇ ਸੰਸਦ ਭਵਨ ਪਹੁੰਚ ਕੇ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਅੰਬੇਡਕਰ ਫਾਊਂਡੇਸ਼ਨ ਵੱਲੋਂ ਸਮਾਜਿਕ ਨਿਆਂ ਅਤੇ ਰੁਜਗਾਰ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਬੋਧੀ ਭਿਕਸ਼ੂਆਂ ਨੇ ਪ੍ਰਾਰਥਨਾ ਨਾਲ ਕੀਤੀ। |
Sunday, 15 April 2012
Subscribe to:
Post Comments (Atom)
No comments:
Post a Comment