ਕੇਂਦਰ ਨੇ ਲੋਕਾਂ ’ਤੇ ਮਹਿੰਗਾਈ ਦਾ ਬੋਝ ਪਾਇਆ: ਹਰਸਿਮਰਤ
ਮਾਨਸਾ, 9 ਅਕਤੂਬਰ-
ਲੋਕ ਸਭਾ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਦੀ ਕਾਂਗਰਸ
ਸਰਕਾਰ ਚੋਣਾਂ ਨੇੜੇ ਹੋਣ ਕਾਰਨ ਨਵੀਆਂ-ਨਵੀਆਂ ਸਕੀਮਾਂ ਲਿਆ ਕੇ ਦੇਸ਼ ਵਾਸੀਆਂ ਨੂੰ
ਗੁੰਮਰਾਹ ਕਰ ਰਹੀ ਹੈ ਤੇ ਦੂਜੇ ਪਾਸੇ ਦਿਨੋਂ-ਦਿਨ ਕੀਮਤਾਂ ਵਧਾ ਕੇ ਸਮਾਜ ਦੇ ਹਰੇਕ ਵਰਗ
’ਤੇ ਮਹਿੰਗਾਈ ਦਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਰੇਲ ਕਿਰਾਇਆ ਵਿੱਚ ਦੋ
ਫੀਸਦੀ ਵਾਧਾ ਕਰਕੇ ਗਰੀਬ ਵਰਗ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ।
ਬੀਬੀ ਬਾਦਲ ਮਾਨਸਾ ਵਿੱਚ ਸੰਗਤ ਦਰਸ਼ਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਲੋਕ ਸਭਾ ਮੈਂਬਰ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਬਹਿਣੀਵਾਲ, ਧਿੰਗੜ, ਚਹਿਲਾਂਵਾਲਾ, ਬਣਾਂਵਾਲਾ, ਦਲੀਏਵਾਲੀ, ਮੂਸਾ, ਖੋਖਰ ਖੁਰਦ ਤੇ ਖੋਖਰ ਕਲਾਂ ਵਿੱਚ ਸੰਗਤ ਦਰਸ਼ਨ ਦੌਰਾਨ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦਾ ਮੌਕੇ ’ਤੇ ਹੀ ਨਿਬੇੜਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਸੌਂਪੀਆਂ ਤੇ ਪਿੰਡ ਵਾਸੀਆਂ ਨੂੰ ਨੰਨ੍ਹੀ ਛਾਂ ਮੁਹਿੰਮ ਤਹਿਤ ਬੂਟਿਆਂ ਦਾ ਪ੍ਰਸ਼ਾਦ ਵੰਡਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਢਾਕਾ, ਸੀਨੀਅਰ ਕਪਤਾਨ ਪੁਲੀਸ ਡਾ. ਨਰਿੰਦਰ ਭਾਰਗਵ, ਸ਼੍ਰੋਮਣੀ ਅਕਾਲੀ ਦਲ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਦਿਲਰਾਜ ਸਿੰਘ ਭੂੰਦੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਿੰਦਰ ਸਿੰਘ ਸਰਾਂ, ਐਸਡੀਐਮ ਮਾਨਸਾ ਰਾਕੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਬੰਸ ਸਿੰਘ ਸੰਧੂ, ਬਲਾਕ ਸੰਮਤੀ ਦੇ ਚੇਅਰਮੈਨ ਗੁਰਸ਼ਰਨ ਸਿੰਘ ਮੂਸਾ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਪ੍ਰੀਤ ਸਿੰਘ ਬਣਾਂਵਾਲੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਤੇ ਆਗੂ ਹਾਜ਼ਰ ਸਨ।
ਮਾਨਸਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਵੱਲੋਂ ਸੰਸਥਾ ਦੇ ਸਰਗਰਮ ਮੈਂਬਰ ਤੇ ਬਾਬਾ ਸਿੱਧ ਭੋਇ ਸਪੋਰਟਸ ਕਲੱਬ ਦੇ ਸਰਪ੍ਰਸਤ ਗੁਰਸ਼ਰਨ ਸਿੰਘ ਮੂਸਾ ਦੇ ਬਲਾਕ ਸੰਮਤੀ ਮਾਨਸਾ ਦੇ ਚੇਅਰਮੈਨ ਨਿਯੁਕਤ ਹੋਣ ’ਤੇ ਕਲੱਬਜ਼ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਨਮਾਨਤ ਕਰਨ ਦੀ ਰਸਮ ਹਲਕਾ ਬਠਿੰਡਾ ਦੇ ਮੈਂਬਰ ਪਾਰਲੀਮੈਂਟ ਹਰਸਿਮਰਤ ਬਾਦਲ ਵੱਲੋਂ ਪਿੰਡ ਮੂਸਾ ਵਿੱਚ ਅਦਾ ਕੀਤੀ ਗਈ।
ਕਲੱਬਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕਲੱਬਾਂ ਨਾਲ ਜੁੜੇ ਨੌਜਵਾਨ ਪਹਿਲ਼ਾਂ ਵੀ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰ ਰਿਹਾ ਹਨ। ਕਲੱਬਾਂ ਨਾਲ ਸਬੰਧਤ ਵਿਭਾਗਾਂ ਦੇ ਮੁਖੀ ਯੁਵਕ ਸੇਵਾਵਾਂ ਵੱਲੋਂ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਤੇ ਨਹਿਰੂ ਯੁਵਾ ਕੇਂਦਰ ਦੇ ਲੇਖਾਕਾਰ ਸੰਦੀਪ ਘੰਡ ਨੇ ਵੱਖ-ਵੱਖ ਅਹੁਦਿਆਂ ’ਤੇ ਚੁਣੇ ਗਏ ਮੈਂਬਰਾਂ ਤੇ ਬਲਾਕ ਸੰਮਤੀ ਚੇਅਰਮੈਨ ਗੁਰਸ਼ਰਨ ਸਿੰਘ ਮੂਸਾ ਨੂੰ ਵਧਾਈ ਦਿੱਤੀ।

No comments:
Post a Comment