ਜਲੰਧਰ- ਦਾਗੀ ਨੇਤਾਵਾਂ ਨੂੰ ਬਚਾਉਣ ਵਾਲੇ ਆਰਡੀਨੈਂਸ ਨੂੰ ਲੈ ਕੇ ਖੜ੍ਹੇ ਹੋਏ ਸਿਆਸੀ
ਵਿਵਾਦ ਦਰਮਿਆਨ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਹੁਣ ਤੱਕ ਦਾ ਸਭ ਤੋਂ
ਤਿੱਖਾ ਹਮਲਾ ਬੋਲਿਆ ਹੈ। ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ
ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਪੂਰੇ ਮਾਮਲੇ ਵਿਚ ਪ੍ਰਧਾਨ ਮੰਤਰੀ ਦੀ ਬਹੁਤ
ਬੇਇੱਜ਼ਤੀ ਹੋਈ ਹੈ ਅਤੇ ਜੇਕਰ ਉਹ ਮਨਮੋਹਨ ਸਿੰਘ ਦੀ ਥਾਂ ਹੁੰਦੇ ਤਾਂ ਅਹੁਦੇ ਤੋਂ ਅਸਤੀਫਾ
ਦੇ ਦਿੰਦੇ।
ਇਸ ਦੌਰਾਨ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਪੂਰੇ ਮਾਮਲੇ ਨੂੰ ਪੰਜਾਬੀਆਂ ਦੇ ਸਨਮਾਨ ਨਾਲ ਜੋੜ ਦਿੱਤਾ ਹੈ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਕਿਹਾ ਕਿ ਕਾਂਗਰਸ ਦੇ ਯੁਵਰਾਜ ਨੇ ਇਸ ਪੂਰੇ ਮਾਮਲੇ ਵਿਚ ਸਿਰਫ ਮਨਮੋਹਨ ਸਿੰਘ ਦੀ ਨਹੀਂ ਬਲਕਿ ਸਮੂਹ ਪੰਜਾਬੀ ਭਾਈਚਾਰੇ ਦੀ ਬੇਇਜ਼ਤੀ ਕੀਤੀ ਹੈ।
ਪ੍ਰਧਾਨ ਮੰਤਰੀ ਦੇ ਸਿੱਖ ਹੋਣ ਦੇ ਚੱਲਦਿਆਂ ਅਤੀਤ ਵਿਚ ਅਕਾਲੀ ਦਲ ਮਨਮੋਹਨ ਸਿੰਘ ‘ਤੇ ਸਿੱਧਾ ਹਮਲਾ ਕਰਨ ਤੋਂ ਬਚਦਾ ਰਿਹਾ ਹੈ ਪਰ ਇਸ ਪੂਰੇ ਮਾਮਲੇ ਵਿਚ ਜਿਸ ਤਰੀਕੇ ਨਾਲ ਅਕਾਲੀ ਦਲ ਨੇ ਮਨਮੋਹਨ ਸਿੰਘ ‘ਤੇ ਹਮਲਾ ਬੋਲਿਆ ਹੈ ਉਸ ਦੇ ਆਪਣੇ ਕਈ ਸਿਆਸੀ ਮਤਲਬ ਹਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਕੈਬਨਿਟ ਵਲੋਂ ਦਾਗੀ ਨੇਤਾਵਾਂ ਨੂੰ ਬਚਾਉਣ ਲਈ ਪਾਸ ਕੀਤੇ ਗਏ ਆਰਡੀਨੈਂਸ ਨੂੰ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਨੇ ਬਕਵਾਸ ਕਰਾਰ ਦਿੱਤਾ ਸੀ। ਰਾਹੁਲ ਦੇ ਇਸ ਬਿਆਨ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਕੈਬਨਿਟ ਲਈ ਕਸੂਤੀ ਸਥਿਤੀ ਪੈਦਾ ਹੋ ਗਈ ਹੈ ਅਤੇ ਰਾਹੁਲ ਦੇ ਇਸ ਬਿਆਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਅਤੇ ਕੈਬਨਿਟ ਦੀ ਸਾਖ ਨੂੰ ਤਾਰ-ਤਾਰ ਕਰਨ ਵਾਲੇ ਬਿਆਨ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ।

No comments:
Post a Comment