ਆਂਧਰਾ 'ਚ ਘਰ 'ਚ ਵੜੇ ਦੋ ਅੱਤਵਾਦੀ ਕਾਬੂ-ਮੁਕਾਬਲੇ ਦੌਰਾਨ ਇੰਸਪੈਕਟਰ ਸ਼ਹੀਦ
ਹੈਦਰਾਬਾਦ, 5
ਅਕਤੂਬਰ (ਏਜੰਸੀ)-ਆਂਧਰਾ ਪ੍ਰਦੇਸ ਦੇ ਚਿਤੁਰ ਜ਼ਿਲ੍ਹੇ ਵਿਚ ਇਕ ਘਰ ਵਿਚ ਛਿਪੇ ਚਾਰ-ਪੰਜ
ਅੱਤਵਾਦੀਆਂ ਵਿਚੋਂ ਤਾਮਿਲਨਾਡੂ ਤੇ ਆਂਧਰਾ ਪ੍ਰਦੇਸ਼ ਦੀ ਪੁਲਿਸ ਨੇ ਇਕ ਸਾਂਝੇ ਆਪਰੇਸ਼ਨ
ਦੌਰਾਨ ਦੋ ਅੱਤਵਾਦੀਆਂ ਨੂੰ ਕਾਬੂ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਜਿਸ ਘਰ ਵਿਚ
ਅੱਤਵਾਦੀ ਲੁਕੇ ਸਨ, ਉਥੇ ਇਕ ਔਰਤ ਤੇ ਦੋ ਬੱਚੇ ਵੀ ਸਨ। ਇਨ੍ਹਾਂ ਫੜੇ ਅੱਤਵਾਦੀਆਂ ਦੇ
ਨਾਂਅ ਬਿਲਾਲ ਇਸਮਾਈਲ ਤੇ ਪੰਨਾ ਮਲਿਕ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਪਹਿਲਾਂ ਫੜੇ
ਇਕ ਅੱਤਵਾਦੀ ਫਖਰੂਦੀਨ ਨੇ ਜਾਣਕਾਰੀ ਦਿੱਤੀ ਸੀ ਕਿ ਕੁਝ ਅੱਤਵਾਦੀ ਇਕ ਘਰ ਵਿਚ ਲੁਕੇ ਹੋਏ
ਹਨ। ਸੂਤਰਾਂ ਅਨੁਸਾਰ ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਅੱਗੋਂ ਅੱਤਵਾਦੀਆਂ ਨੇ ਗੋਲੀ
ਚਲਾਉਣੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਵਿਚ ਇੰਸਪੈਕਟਰ ਰਮੇਸ਼ ਸ਼ਹੀਦ ਹੋ ਗਿਆ ਜਦਕਿ ਦੋ
ਹੋਰ ਪੁਲਿਸ ਜਵਾਨ ਜ਼ਖ਼ਮੀ ਹੋ ਗਏ। ਇਸ ਮੌਕੇ ਦੋਵਾਂ ਰਾਜਾਂ ਦੇ ਸੀਨੀਅਰ ਪੁਲਿਸ ਅਧਿਕਾਰੀ
ਪੁੱਜੇ ਹੋਏ ਸਨ। ਪੁਲਿਸ ਨੇ ਘਟਨਾ ਵਾਲੇ ਸਥਾਨ ਤੋਂ ਦੋ ਬੰਬ ਤੇ ਹਥਿਆਰ ਬਰਾਮਦ ਕੀਤੇ ਹਨ।
ਪੁਲਿਸ ਨੇ ਮਾਮਲੇ ਵਿਚ 4 ਸ਼ੱਕੀ ਅੱਤਵਾਦੀਆਂ ਨੂੰ ਫੜਨ ਲਈ ਯਤਨ ਤੇਜ਼ ਕਰ ਦਿੱਤੇ ਹਨ ਤੇ
ਉਨ੍ਹਾਂ ਬਾਰੇ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ
ਹੈ।
No comments:
Post a Comment